ਜਦੋਂ ਵੀ ਤੁਹਾਡੇ ਉੱਪਰ ਔਖਾ ਸਮਾਂ ਆਉਂਦਾ ਹੈ ਤਾਂ ਇਹ ਸ਼ਬਦ ਸੁਣੋ

समाज

ਜਦੋਂ ਵੀ ਆਪਣੇ ਤੇ ਔਖਾ ਸਮਾਂ ਆਉਂਦਾ ਹੈ ਤਾਂ ਆਪਾਂ ਸਭ ਤੋਂ ਪਹਿਲਾਂ ਉਸ ਪਰਮਾਤਮਾ ਨੂੰ ਯਾਦ ਕਰਦੇ ਹਾਂ ਔਖੀ ਘੜੀ ਚ ਇਹ ਸ਼ਬਦ ਸੁਣੋ ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀ ੜ ਤੂੰ ਹੀ ਜਾਣਦਾ ਹੈਂ।ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ।

ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।ਤੁਹਾਨੂੰ ਤੇਜ਼ ਅਤੇ ਯੋਗ ਸੇਵਾ ਦੇਣ ਲਈ ਸਾਡੀ ਪਹਿਲੀ ਅਤੇ ਸਭ ਤੋਂ ਵੱਡੀ ਉਦੇਸ਼. ਸਾਰੀ ਪੋਸਟ ਫੇਸਬੁੱਕ ਅਤੇ ਵਿਸ਼ਵ ਪ੍ਰਸਿੱਧ ਗੂਗਲ ਦੀਆਂ ਨੀਤੀਆਂ ਦੀ ਪਾਲਣਾ ਕਰ ਰਹੀ ਹੈ. ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡਾ ਸਿਰਜਣਹਾਰ ਨਿੱਜੀ ਵੇਰਵੇ ਨਹੀਂ ਲਿਆਉਂਦਾ. ਇਸ ਲਈ, ਕਿਸੇ ਵੀ ਕਿਸਮ ਦੀ ਤਬਦੀਲੀ ਨਾ ਕੀਤੀ ਜਾ ਸਕਦੀ ਹੈ

Leave a Reply

Your email address will not be published. Required fields are marked *